Maan Sarovar
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ
🌷🙏🏼🌹🌷🙏🏼🌹🙏🏼🌷
Amrit vele da Hukamnama Sahib Sri Darbar Sahib, Sri Amritsar, Ang-560 , 11-October-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ {ਪੰਨਾ 560}
ਪਦਅਰਥ: ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ।੧।
ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ = ਵਿਚਾਰਵਾਨ। ਵਿਟਹੁ = ਤੋਂ। ਬਲਿਹਾਰੀ = ਕੁਰਬਾਨ।੧।ਰਹਾਉ।
ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤਿ ਜੋੜ ਕੇ। ਦੂਜਾ ਭਾਉ = ਮਾਇਆ ਦਾ ਪਿਆਰ।੨।
ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ) । ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ।੩।
ਮਸਤਕਿ = ਮੱਥੇ ਉਤੇ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ। ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ।੪।
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
वडहंस
🌷🙏🏼🌹🌷🙏🏼🌹🙏🏼🌷
Please do adopt top lines as appended below :
Be remain blessed.🙏
🌹*Please cover your head & Remove your shoes before reading Hukamnama sahib Ji*🌹
Amrit vele da Hukamnama Sahib Sri Darbar Sahib, Sri Amritsar, Ang-685 , 10-October-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ,ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਸਾਹਿਬ
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ {ਪੰਨਾ 685-686}
ਪਦਅਰਥ: ਰਤਨੀ = ਰਤਨਾਂ ਨਾਲ, ਸੋਹਣੇ ਜੀਵਨ = ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧।
ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
ਰਖਿ ਰਖਿ = ਰੱਖ ਕੇ, ਰੱਖ ਕੇ, ਧਿਆਨ ਨਾਲ। ਵੀਚਾਰੀ = ਵੀਚਾਰ ਦੇ ਆਸਰੇ। ਦੁਬਿਧਾ = ਕਿਸੇ ਹੋਰ ਆਸਰੇ ਦੀ ਭਾਲ। ਰਹੇ = ਮੁੱਕ ਜਾਂਦੇ ਹਨ। ਗੁਰਿ = ਗੁਰੂ ਨੇ।੨।
ਸਹਜਿ = ਸਹਜ ਵਿਚ, ਅਡੋਲ ਆਤਮਕ ਅਵਸਥਾ ਵਿਚ। ਆਦਰੁ = ਇੱਜ਼ਤ।੩।
ਸੁੰਨ ਮੰਡਲ = ਅਫੁਰ ਅਵਸਥਾ, ਉਹ ਅਵਸਥਾ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੈ। ਜੋਗੀ = ਪ੍ਰਭੂ = ਚਰਨਾਂ ਵਿਚ ਜੁੜਿਆ ਹੋਇਆ। ਤ੍ਰਿਭਵਣ ਜੋਤਿ = ਉਹ ਪ੍ਰਭੂ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਹੈ। ਸੁਰਿ = ਦੇਵਤੇ।੪।
ਆਨੰਦ ਮੂਲੁ = ਆਨੰਦ ਦਾ ਸੋਮਾ। ਭਗਤਿ ਵਛਲ = ਭਗਤੀ ਨਾਲ ਪਿਆਰ ਕਰਨ ਵਾਲਾ। ਪਗੁ ਧਾਰੇ = (ਸਤਸੰਗ ਵਿਚ) ਪੈਰ ਟਿਕ
🙏🌹🙏🌹🙏🌹
Please do adopt top lines as appended below :
Be remain blessed.🙏
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-611,
09-October-2026
ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ
ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ॥੪॥੧੦॥ {ਪੰਨਾ 611}
ਪਦਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧।
ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ।
ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨।
ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩।
ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗਪਾਲਾ = {ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ 'ਗੁਪਾਲਾ' ਪੜ੍ਹਨਾ ਹੈ} ਹੇ ਗੁਪਾਲ!।੪।
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।
ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ
🙏🌹🙏🌹🙏🌹
🌹*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-773,
08-October-2026
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ {ਪੰਨਾ 773}
ਪਦਅਰਥ: ਵਿਕਣਾ = ਵੇਚਦਿਆਂ, ਦੂਰ ਕਰਦਿਆਂ। ਰਵਾ = ਰਵਾਂ, ਮੈਂ ਯਾਦ ਕਰਾਂ। ਬਲਿ = ਸਦਕੇ। ਰਾਮ ਜੀਉ = ਹੇ ਰਾਮ ਜੀ! ਚਵਾ = ਚਵਾਂ, ਮੈਂ ਉਚਾਰਦਾ ਰਹਾਂ। ਸਦ = ਸਦਾ। ਸਹਜੇ ਸਹਜਿ = ਸਹਜਿ ਹੀ ਸਹਜਿ, ਸਦਾ ਆਤਮਕ ਅਡੋਲਤਾ ਵਿਚ। ਕਾਇਮ = ਸਰੀਰ। ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖਾਲੀ = ਸੌਖੀ। ਗਿਆਨ = ਆਤਮਕ ਜੀਵਨ ਦੀ ਸੂਝ। ਤਤਿ = ਤੱਤ ਵਿਚ। ਗਿਆਨ ਤਤਿ = ਆਤਮਕ ਜੀਵਨ ਦੀ ਸੂਝ ਦੇ ਮੂਲ = ਪ੍ਰਭੂ ਵਿਚ (ਜੁੜ ਕੇ) । ਕਰਿ = ਕਰੇ, ਕਰਦੀ ਹੈ। ਕਰਿ ਭੋਗੋ = ਮਿਲਾਪ ਦਾ ਸੁਖ ਮਾਣਦੀ ਹੈ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਸੁਖਿ = ਸੁਖ ਵਿਚ। ਧੁਰਿ = ਧੁਰ ਦਰਗਾਹ ਤੋਂ। ਸੰਜੋਗੋ = ਮਿਲਾਪ।੧।
ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧।
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
🙏🌹🙏🌹🙏🌹
*Please cover your head & Remove your shoes before reading Hukamnama sahib Ji*🌹
Amrit wele da mukhwakh shri Harmandar sahib amritsar sahib ji, Ang-956,
07-October-2026
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ {ਪੰਨਾ 956}
ਪਦ ਅਰਥ: ਸਭੁ ਕੋ = ਹਰੇਕ ਜੀਵ। ਕੋਇ = ਕੋਈ ਵਿਰਲਾ। ਨਿਰਾਸਾ = ਆਸਾਂ ਤੋਂ ਬਚਿਆ ਹੋਇਆ। ਮਰਿ = ਮਰ ਕੇ, ਆਸਾਂ ਵਲੋਂ ਹਟ ਕੇ। ਸਹਿਲਾ = ਸਫਲਾ।
ਅਰਥ: ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1।
ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ {ਪੰਨਾ 956}
ਪਦ ਅਰਥ: ਆਸਾ ਹਥਿ = ਆਸਾ ਦੇ ਹੱਥ ਵਿਚ, ਆਸਾ ਦੇ ਵੱਸ ਵਿਚ। ਕੇਉ = ਕਿਵੇਂ, ਕਿਸ ਤਰ੍ਹਾਂ? ਏਹ = ਇਹ ਆਸਾ। ਬਪੁੜੀ = ਵਿਚਾਰੀ। ਸੋਇ = ਉਹ ਪ੍ਰਭੂ ਆਪ। ਭੋੁਲਾਏ = {ਅੱਖਰ 'ਭ' ਦੀ ਲਗ (ੋ) ਇਥੇ ਪੜ੍ਹਨੀ ਹੈ, ਭਾਵ, ਇਸ ਲਫ਼ਜ਼ ਨੂੰ 'ਭੋਲਾਏ' ਪੜ੍ਹਨਾ ਹੈ, ਅਸਲ ਲਫ਼ਜ਼ 'ਭੁਲਾਇ' ਹੈ}।
ਅਰਥ: 'ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।
ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥ {ਪੰਨਾ 956}
ਪਦ ਅਰਥ: ਧ੍ਰਿਗੁ = ਫਿਟਕਾਰ-ਜੋਗ। ਸੰਸਾਰ ਜੀਵਣੁ = ਦੁਨੀਆ ਦਾ ਜੀਊਣਾ। ਨਿਹਚਲੁ = ਨਾਹ ਨਾਸ ਹੋਣ ਵਾਲਾ। ਏਹੁ = ਇਹ ਨਾਮ। ਸਾਸਿ ਸਾਸਿ = ਹਰੇਕ ਸਾਹ ਵਿਚ। ਸੋਇ = ਸੋ ਹੀ, ਉਹੀ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ। ਅਗਮੁ = ਅ+ਗਮੁ, ਜਿਸ ਤਕ ਪਹੁੰਚ ਨਾਹ ਹੋ ਸਕੇ। ਰਸਨਾ = ਜੀਭ। ਭਨੁ = ਉੱਚਾਰ, ਜਪ। ਰਵਿ ਰਹਿਆ = ਵਿਆਪਕ ਹੈ। ਸਰਬਤਿ = ਸਾਰਿਆਂ ਵਿਚ।
ਅਰਥ: ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ।
Click here to claim your Sponsored Listing.
Contact the business
Website
Address
Leicester
Alerts
Be the first to know and let us send you an email when Maan Sarovar posts news and promotions. Your email address will not be used for any other purpose, and you can unsubscribe at any time.